ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਪੁਲੀਸ ਨੇ ਯੂਨੀਵਰਸਿਟੀ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਹੈ। ਆਉਣ ਵਾਲੇ ਹਰ ਵਿਦਿਆਰਥੀ ਅਤੇ ਸਟਾਫ਼ ਦਾ ਆਈਡੀ ਕਾਰਡ ਦੇਖ ਕੇ ਹੀ ਐਂਟਰੀ ਦਿੱਤੀ ਜਾ ਰਹੀ ਹੈ।
ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀ ਵੋਟ ਪਾਉਣਗੇ। ਇਸ ਤੋਂ ਇਲਾਵਾ 10 ਕਾਲਜਾਂ ਵਿੱਚ 43705 ਦੇ ਕਰੀਬ ਵਿਦਿਆਰਥੀ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸ਼ਹਿਰ ਦੇ 10 ਕਾਲਜਾਂ ਵਿੱਚ 110 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਦੋਂਕਿ ਪੰਜਾਬ ਯੂਨੀਵਰਸਿਟੀ ਵਿੱਚ 4 ਅਸਾਮੀਆਂ ਲਈ 21 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ 12 ਵਜੇ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਚੋਣ ਪ੍ਰਚਾਰ ਦੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਜਿਮਨੇਜ਼ੀਅਮ ਹਾਲ ਵਿੱਚ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਪੁਲਿਸ ਹਰ ਨੁੱਕਰੇ ‘ਤੇ ਨਜ਼ਰ ਰੱਖੇਗੀ
ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨੂੰ ਲੈ ਕੇ ਪੁਲਿਸ ਨੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਇਸ ਦੇ ਲਈ ਪੁਲਿਸ ਨੇ 14 ਡੀ.ਐਸ.ਪੀ., 12 ਐਸ.ਐਚ.ਓਜ਼, 18 ਇੰਸਪੈਕਟਰ, 10 ਚੌਕੀ ਇੰਚਾਰਜ, 938 ਹੋਰ ਮੁਲਾਜ਼ਮਾਂ ਦੇ ਨਾਲ ਟਰੈਫ਼ਿਕ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਫੀਲਡ ਵਿੱਚ ਤਾਇਨਾਤ ਕੀਤਾ ਹੈ। ਇਸ ‘ਚ ਕ੍ਰਾਈਮ ਬ੍ਰਾਂਚ ਸਮੇਤ ਕਰੀਬ 1200 ਪੁਲਸ ਕਰਮਚਾਰੀ ਡਿਊਟੀ ‘ਤੇ ਤਾਇਨਾਤ ਰਹਿਣਗੇ। ਪੁਲਿਸ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਜਸ਼ਨਾਂ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।