ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੀ ਟਿੱਪਣੀ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਅੱਜ ਪੰਜਾਬ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਦੌਰਾਨ SYL ਦੇ ਮੁੱਦੇ ‘ਤੇ ਰਣਨੀਤੀ ਤਿਆਰ ਕੀਤੀ ਜਾਵੇਗੀ।
ਸੂਤਰਾਂ ਮੁਤਾਬਕ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। 9 ਅਤੇ 10 ਅਕਤੂਬਰ ਨੂੰ ਸੈਸ਼ਨ ਬੁਲਾਇਆ ਜਾ ਸਕਦਾ ਹੈ। ਇਸੇ ਮੀਟਿੰਗ ਵਿੱਚ ਪੰਜਾਬ ਦੇ ਏ.ਜੀ. ਸਬੰਧੀ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ।