ਜਲੰਧਰ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ‘ਚ ਪਾਰਟੀ ਦੇ 9 ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। CM ਭਗਵੰਤ ਮਾਨ ਨੇ ਸਾਰਿਆਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਦੌਰਾਨ ਇੱਕ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਦੇਸਰਾਜ ਜੱਸਲ ਅਤੇ ਦੀਪਕ ਸ਼ਾਰਦਾ ਨਜ਼ਰ ਆ ਰਹੇ ਹਨ। ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ 3 ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਸਮੇਤ 9 ਨੇਤਾਵਾਂ ਨੇ ਕਾਂਗਰਸ ‘ਚ ਘਰ ਵਾਪਸੀ ਕੀਤੀ ਸੀ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ, ਗੁਰਪ੍ਰੀਤ ਕਾਂਗੜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।