ਲੁਧਿਆਣਾ: ਅੱਜ ਪੂਰੇ ਪੰਜਾਬ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ (Shaheed Kartar Singh Sarabha) ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਲੁਧਿਆਣਾ ਦੇ ਪਿੰਡ ਸਰਾਭਾ ‘ਚ ਸੂਬਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ‘ਤੇ ਸ਼ਿਰੱਕਤ ਕਰਨਗੇ। ਇਸ ਦਰਮਿਆਨ ਸੂਤਰਾਂ ਤੋਂ ਖਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਾਭਾ ਪਿੰਡ ਤੋਂ ਵੱਡਾ ਐਲਾਨ ਕਰ ਸਕਦੇ ਹਨ। ਅਜਿਹੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਦੇ ਲੋਕਾਂ ਲਈ ਅੱਜ ਇਕ ਹੋਰ ਵੱਡਾ ਐਲਾਨ ਹੋ ਸਕਦਾ ਹੈ।
ਇਥੇ ਦਸ ਦਈਏ ਕਿ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਬੀਤੇ ਦਿਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ ‘ਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਵੀ ਕੀਤਾ ਗਿਆ ਸੀ।