ਇਸ ਵੇਲੇ ਦੀ ਵੱਡੀ ਖਬਰ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਉਸ ਨੂੰ ਕੈਲੀਫੋਰਨੀਆ ਤੋਂ ਫੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ 20 ਨਵੰਬਰ ਜਾਂ ਇਸ ਤੋਂ ਪਹਿਲਾਂ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਹਾਲਾਂਕਿ ਕੈਲੀਫੋਰਨੀਆ ਦੇ ਪੱਖ ਤੋਂ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਦੂਜੇ ਪਾਸੇ ਇੰਟੈਲੀਜੈਂਸ ਵਿਭਾਗ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ), ਇੰਟੈਲੀਜੈਂਸ ਬਿਊਰੋ (ਆਈ.ਬੀ.), ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਇੰਟੈਲੀਜੈਂਸ ਨੂੰ ਯਕੀਨੀ ਤੌਰ ‘ਤੇ ਅਜਿਹੇ ਇਨਪੁਟ ਮਿਲੇ ਹਨ ਕਿ ਗੋਲਡੀ ਬਰਾੜ ਨੂੰ ਲੈ ਕੇ ਕੈਲੀਫੋਰਨੀਆ ਵਿਚ ਵੱਡੀ ਹਲਚਲ ਮਚ ਗਈ ਹੈ। ਗੋਲਡੀ ਬਰਾੜ ਨੇ ਕੈਲੀਫੋਰਨੀਆ ਦੇ ਸ਼ਹਿਰ ਸੈਕਰਾਮੈਂਟੋ, ਫਰਿਜ਼ੋ (FRIZOW) ਅਤੇ ਸਾਲਟ ਲੇਕ ਨੂੰ ਆਪਣਾ ਸੁਰੱਖਿਅਤ ਹਾਊਸ ਬਣਾਇਆ ਹੋਇਆ ਸੀ। ਗੋਲਡੀ ਬਰਾੜ ਇਸ ਸਮੇਂ ਕੈਲੀਫੋਰਨੀਆ ਦੇ ਫਰੈਂਸਕੋ ਸਿਟੀ ਵਿੱਚ ਰਹਿ ਰਿਹਾ ਸੀ।
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ ‘ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ ‘ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਅਜੇ ਤੱਕ ਗੋਲਡੀ ਦੇ ਫੜੇ ਜਾਣ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਗੋਲਡੀ ਬਰਾੜ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਵਿੱਚ ਬੈਠ ਕੇ ਕਈ ਗੰਭੀਰ ਅਪਰਾਧ ਕਰ ਰਿਹਾ ਹੈ। ਕੈਨੇਡਾ ਤੋਂ ਹੀ ਉਹ ਭਾਰਤ ਵਿੱਚ ਕਤਲ ਅਤੇ ਤਸਕਰੀ ਦਾ ਕੰਮ ਕਰਦਾ ਹੈ। ਇਸ ਦੇ ਲਈ ਉਸ ਨੂੰ ਲੱਖਾਂ ਰੁਪਏ ਮਿਲਦੇ ਹਨ। ਉਸ ਨੇ ਵਿਦੇਸ਼ ਵਿੱਚ ਬੈਠ ਕੇ ਸਿੱਧੂ ਮੂਸੇਵਾਲਾ ਦਾ ਕਤਲ ਵੀ ਆਪਣੇ ਗੁੰਡਿਆਂ ਵੱਲੋਂ ਕਰਵਾਇਆ ਸੀ। ਇਸ ਤੋਂ ਬਾਅਦ ਉਹ ਅਮਰੀਕਾ ਭੱਜ ਗਿਆ। ਗੋਲਡੀ ਬਰਾੜ ਵੱਲੋਂ ਮੂਸੇਵਾਲਾ ਦੇ ਕਤਲ ਸਬੰਧੀ ਇੱਕ ਵੀਡੀਓ ਜਾਰੀ ਕੀਤੀ ਗਈ ਸੀ, ਜਿਸ ਵਿੱਚ ਉਸਨੇ ਕਬੂਲ ਕੀਤਾ ਸੀ ਕਿ ਮੂਸੇਵਾਲਾ ਨੂੰ ਉਸਦੇ ਕਹਿਣ ‘ਤੇ ਹੀ ਗੋਲੀ ਮਾਰੀ ਗਈ ਸੀ।