ਸੂਤਰਾਂ ਦੇ ਹਵਾਲੇ ਤੋਂ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਕੱਲ੍ਹ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਕੱਲ੍ਹ ਪਿੰਡ ਫਤਿਹਪੁਰ ਜ਼ਿਲ੍ਹਾ ਜਲੰਧਰ ਦੇ ਛੇਵੀਂ ਪਾਤਿਸ਼ਾਹੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।
ਜਾਣਕਾਰੀ ਮੁਤਾਬਕ ਲੜਕੀ ਐਨਆਰਆਈ ਹੈ ਅਤੇ ਇੰਗੀਲੈਂਡ ਦੀ ਰਹਿਣ ਵਾਲੀ ਹੈ। ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਵਿਆਹ ਦੀ ਕੋਈ ਅਧਿਕਾਰਕ ਜਾਣਕਾਰੀ ਨਹੀਂ ਆਈ, ਇਹ ਜਾਣਕਾਰੀ ਸਿਰਫ਼ ਮੀਡੀਆ ਦੇ ਸੂਤਰਾਂ ਤੋਂ ਹੀ ਸਾਹਮਣੇ ਆਈ ਹੈ।