ਬਠਿੰਡਾ ’ਚ ਬੀਤੀ ਰਾਤ ਰਿਸ਼ਵਤਖੋਰੀ ਨੂੰ ਲੈਕੇ ਇਕ ਮਾਮਲਾ ਸਾਹਮਣੇ ਆਇਆ ਸੀ ਜਿਸ ਵਿਚ ਇਹ ਕਿਹਾ ਜਾ ਰਿਹਾ ਸੀ ਵਿਜੀਲੈਂਸ ਨੇ ਜੋ ਵਿਅਕਤੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ ਕੀਤਾ ਹੈ ਉਹ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦਾ ਪੀ.ਏ. ਰੇਸ਼ਮ ਸਿੰਘ ਸੀ। ਪਰ ਹੁਣ ਇਹਨਾਂ ਬਿਆਨਾਂ ‘ਤੇ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਹਨਾ ਕਿਹਾ ਕਿ ਵਿਜੀਲੈਂਸ ਨੇ ਹਾਲ ਹੀ ਵਿਚ ਜਿਸ ਸ਼ਖ਼ਸ ਰੇਸ਼ਮ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਉਹ ਮੇਰਾ ਪੀ. ਏ. ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਪੀ. ਏ. ਦਾ ਨਾਂ ਰਣਬੀਰ ਸਿੰਘ ਹੈ।
ਨਾਲ ਹੀ ਉਹਨਾ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਕਾਰਨ ਇਹ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਢੰਗ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਂਝ ਵੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲਾਂ ਹੀ ਸਖ਼ਤ ਹੈ ਅਤੇ ਅਜਿਹੇ ਮਾਮਲੇ ’ਚ ਉਨ੍ਹਾਂ ਦਾ ਨਾਂ ਜਾਣਬੁੱਝ ਕੇ ਖ਼ਰਾਬ ਕੀਤਾ ਜਾ ਰਿਹਾ ਹੈ।