ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੂੰ ਆਪਣਾ ਨਵਾਂ ਚੇਅਰਮੈਨ ਮਿਲ ਚੁੱਕਾ ਹੈ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਡਾ. ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਰਾਜਪਾਲ ਪੁਰੋਹਿਤ ਨੇ ਪੰਜਾਬ ਸਿੱਖਿਆ ਸਕੂਲ ਬੋਰਡ (ਅਮੈਡਮੈਂਟ) ਐਕਟ, 2017 (ਪ੍ਰਿੰਸੀਪਲ ਐਕਟ, 1969) ਦੇ ਸੈਕਸ਼ਨ 4 (2) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਡਾ. ਯੋਗਰਾਜ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।