ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਮੈਂਬਰਾਂ ਦੀ ਲਿਸਟ ਜਾਰੀ ਹੋ ਚੁੱਕੀ ਹੈ। ਇਸ ਲਿਸਟ ‘ਚ ਸਾਬਕਾ ਸੰਸਦ ਮੈਂਬਰ ਅਤੇ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਵੀ ਥਾਂ ਦਿੱਤੀ ਗਈ ਹੈ। ਦਿੱਲੀ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਟਵੀਟ ਕੀਤਾ ਗਿਆ ਕਿ AICC ਡੈਲੀਗੇਟ ਨਿਯੁਕਤ ਕੀਤੇ ਜਾਣ ‘ਤੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰਾਂ ਨੂੰ ਵਧਾਈ। ਲਿਸਟ ‘ਚ ਵਿਚ 36 ਚੁਣੇ ਗਏ ਅਤੇ 25 ਸਹਿ-ਚੁਣੇ ਮੈਂਬਰ ਸ਼ਾਮਲ ਹਨ। ਚੁਣੇ ਗਏ ਮੈਂਬਰਾਂ ਵਿਚ ਦਿੱਲੀ ਦੇ ਹੋਰਨਾਂ ਆਗੂਆਂ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਆਗੂ ਪ੍ਰਿਯੰਕਾ ਗਾਂਧੀ, ਅਜੈ ਮਾਕਨ, ਅਰਵਿੰਦ ਸਿੰਘ ਲਵਲੀ ਅਤੇ ਅਲਕਾ ਲਾਂਬਾ ਵੀ ਸ਼ਾਮਲ ਹਨ।
ਇਸ ਮੁੱਦੇ ‘ਤੇ ਹੁਣ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਜਾਰੀ ਕਰਦਿਆਂ ਕਿਹਾ, “ਗਾਂਧੀ ਪਰਿਵਾਰ, ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਲਗਾਤਾਰ ਸਹੂਲਤਾਂ ਅਤੇ ਅਹੁਦੇ ਦੇ ਰਿਹਾ ਹੈ। ਹੁਣ ਉਸ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਪੈਨਲ ‘ਚ ਨਾਮਜ਼ਦ ਕੀਤਾ ਗਿਆ ਹੈ। ਅਜਿਹਾ ਕਰਕੇ, ਕਾਂਗਰਸ ਨੇ ਸਿੱਖਾਂ ਦੇ ਜ਼ਖਮਾਂ ‘ਤੇ ਇਕ ਵਾਰ ਫਿਰ ਤੋਂ ਲੂਣ ਛਿੜਕਿਆ ਹੈ।