ਅਜਨਾਲਾ ‘ਚ ਪੁਲਿਸ ਕਰਮੀਆਂ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਹੋਈ ਖੂਨੀ ਝੜਪ ਦੀ ਜਿਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੀ ਡਿਟੇਲ ਮੰਗੀ ਹੈ, ਉਥੇ ਹੀ ਹੁਣ ਇਸ ਮਾਮਲੇ ‘ਤੇ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਅਜਨਾਲਾ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਪੰਜਾਬ ਵਿੱਚ ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜਿਸ ਦਿਨ ਅਜਨਾਲਾ ਵਿੱਚ ਘਟਨਾ ਵਾਪਰੀ, ਉਸ ਦਿਨ ਸੀਐਮ ਮਾਨ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬੈਠਾ ਸੀ। ਉਹਨਾਂ ਅੰਮ੍ਰਿਤਪਾਲ ਸਿੰਘ ਬਾਰੇ ਵੀ ਗੱਲ ਕਰਦਿਆਂ ਕਿਹਾ ਉਸਨੂੰ ਸਰਕਾਰ ਨੂੰ ਚੈਲਿੰਜ ਨਹੀਂ ਕਰਨਾ ਚਾਹੀਦਾ। ਜੇਕਰ ਉਹ ਸਰਕਾਰ ਨੂੰ ਚੈਲਿੰਜ ਕਰੇਗਾ ਇਸ ਨਾਲ ਸੂਬੇ ਦੇ ਹਾਲਾਤ ਹੀ ਖਰਾਬ ਹੋਣਗੇ।