ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਹੰਗਾਮੇ ਭਰੇ ਰਹਿਣ ਤੋਂ ਬਾਅਦ ਅੱਜ ਪੰਜਾਬ ਦੀ ਮਾਨ ਸਰਕਾਰ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ। ਉਥੇ ਹੀ ਬਜਟ ਪੇਸ਼ ਕਰਨ ਦੇ ਕੁਝ ਚਿਰ ਪਹਿਲਾਂ ਹੀ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਆਪਣੇ ਟਵੀਟ ‘ਚ ਮੁੱਖ ਮੰਤਰੀ ਮਾਨ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ।ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਅਤੇ ਰੰਗਲੇ ਪੰਜਾਬ ਵੱਲ ਵੱਧਦੇ ਪੰਜਾਬ ਦੀ ਝਲਕ ਦਿਖਾਈ ਦੇਵੇਗੀ।
ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ…ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ…
ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ…ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ…— Bhagwant Mann (@BhagwantMann) March 10, 2023
ਦੱਸਣਯੋਗ ਹੈ ਕਿ ਇਸ ਬਜਟ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਪੰਜਾਬ ਦੀ ਮਾਨ ਸਰਕਾਰ ਵੱਲੋਂ 11 ਵਜੇ ਵਿਧਾਨ ਸਭਾ ‘ਚ ਬਜਟ ਪੇਸ਼ ਕੀਤਾ ਜਾਵੇਗਾ।