ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਮਹੀਨੇ ਦੇ ਅੰਤ ਵਿੱਚ ਆਨੰਦਪੁਰ ਸਾਹਿਬ ਵਿਖੇ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਰਹੇ ਹਨ। ਜਯੋਤੀ ਯਾਦਵ ਇਸ ਸਮੇਂ ਮਾਨਸਾ ਦੇ ਐਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਹਨ। ਹਾਲ ਹੀ ‘ਚ ਦੋਹਾਂ ਦੀ ਮੰਗਣੀ ਹੋਈ ਹੈ ਅਤੇ ਤਸਵੀਰ ਵੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਮਹੀਨੇ ਦੇ ਆਖ਼ਰੀ ਹਫ਼ਤੇ ਵਿੱਚ ਹੋਣ ਵਾਲੇ ਵਿਆਹ ਵਿੱਚ ਕਈ ਸਿਆਸੀ ਦਿੱਗਜਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਹਾਲਾਂਕਿ ਹੁਣ ਤੱਕ ਵਿਆਹ ਦੀਆਂ ਤਰੀਕਾਂ ਦਾ ਐਲਾਨ ਨਹੀਂ ਹੋਇਆ ਹੈ ਪਰ ਸਿੱਖਿਆ ਮੰਤਰੀ ਅਤੇ ਆਈਪੀਐਸ ਅਧਿਕਾਰੀ ਦੇ ਪਰਿਵਾਰਵਾਲਿਆਂ ਨੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੋਤੀ ਯਾਦਵ 2019 ਬੈਚ ਦੀ ਆਈਪੀਐਸ ਅਧਿਕਾਰੀ ਹਨ ਅਤੇ ਉਨ੍ਹਾਂ ਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ।
ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਸ਼ਲ ਮੀਡੀਆ ਪੇਜ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਆਈਪੀਐਸ ਅਧਿਕਾਰੀ ਜਯੋਤੀ ਯਾਦਵ ਨਾਲ ਹੋਈ ਮੰਗਣੀ ਤਸਵੀਰ ਸਾਂਝੀ ਕਰਦਿਆਂ ਉਹਨਾਂ ਦੋਵਾਂ ਨੂੰ ਵਧਾਈ ਦਿੱਤੀ ਹੈ।
ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ ਮਃ ੫ ॥
ਕੈਬਨਿਟ ਮੰਤਰੀ @harjotbains ਅਤੇ ਡਾਕਟਰ ਜਯੋਤੀ IPS ,ਜੋ ਕਿ ਆਉਣ ਵਾਲੇ ਦਿਨਾਂ ਚ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਰ ਰਹੇ ਹਨ,ਉਹਨਾਂ ਨੂੰ ਇਸ ਸੁਨਿਹਰੇ ਸਫ਼ਰ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ। pic.twitter.com/KcV5fRcMeP— Kultar Singh Sandhwan (@Sandhwan) March 12, 2023