ਜੇਲ੍ਹਾਂ ਵਿਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਲਗਾਤਾਰ ਜੇਲ੍ਹਾਂ ‘ਚੋਂ ਕੋਈ ਨਾ ਕੋਈ ਕਾਰਨਾਮਾ ਹੁੰਦਿਆਂ ਦੀ ਖ਼ਬਰ ਸਾਹਮਣੇ ਆ ਜਾਂਦੀ ਹੈ। ਪਰ ਹੁਣ ਖ਼ਬਰ ਸਾਹਮਣੇ ਆਈ ਹੈ ਉਹ ਜੇਲ੍ਹ ਪ੍ਰਸ਼ਾਸਨ ਦੇ ਪ੍ਰਬੰਧਾਂ ਦੇ ਖੋਕਲੇ ਦਾਅਵਿਆਂ ਦੀ ਪੋਲ ਖੋਲ੍ਹਦੀ ਹੈ। ਕਤਲ ਕੀਤੇ ਗਏ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋਸ਼ੀ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇਕ ਨਿੱਜੀ ਚੈੱਨਲ ਨੂੰ ਲਾਈਵ ਇੰਟਰਵਿਊ ਦਿੱਤਾ ਜਿਸ ਤੋਂ ਬਾਅਦ ਮਾਮਲਾ ਪੂਰੀ ਤਰ੍ਹਾਂ ਭੱਖ ਗਿਆ ਹੈ। ਇਸ ਮੁੱਦੇ ‘ਤੇ ਵਿਰੋਧੀ ਪਾਰਟੀਆਂ ਮਾਨ ਸਰਕਾਰ ਨੂੰ ਘੇਰਦੀਆਂ ਵਿਖਾਈ ਦੇ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ‘ਆਪ’ ਦੀ ਪੰਜਾਬ ਸਰਕਾਰ ਨੂੰ ਆੜੇ ਹੱਥੀ ਲੈਂਦਿਆ ਕਈ ਸਵਾਲ ਖੜੇ ਕਰ ਦਿੱਤੇ ਹਨ।
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ “ਮੈਂ ਹੈਰਾਨ ਹਾਂ ਕਿ ਲਾਰੈਂਸ ਬਿਸ਼ਨੋਈ ਵਰਗਾ ਗੈਂਗਸਟਰ ਹਿਰਾਸਤ ਵਿੱਚ ਹੋਣ ਦੇ ਦੌਰਾਨ ਇੱਕ ਇੰਟਰਵਿਊ ਕਿਵੇਂ ਦੇ ਸਕਦਾ ਹੈ, ਭਾਵੇਂ ਉਹ ਪੰਜਾਬ ਜੇਲ੍ਹ ਵਿੱਚ ਹੋਵੇ ਜਾਂ ਹੋਰ ਕਿਤੇ! ਇਹ ਭਾਰਤ ਵਿੱਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਟੁੱਟਣ ਦਾ ਸੰਕੇਤ ਦਿੰਦਾ ਹੈ! ਮੈਂ ਤਾਕੀਦ ਕਰਦਾ ਹਾਂ ਕਿ ਇਸ ਮਸਲੇ ‘ਤੇ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਆਪਣੀ ਸਥਿਤੀ ਸਪੱਸ਼ਟ ਕਰਨ।
I’m shocked & appalled how a gangster like Lawernce Bishnoi can give an interview while in in custody whether in PB jail or elsewhere! This is total breakdown of law in India! I urge @BhagwantMann & @DGPPunjabPolice to clarify their position-Khaira @INCIndia
— Sukhpal Singh Khaira (@SukhpalKhaira) March 14, 2023
ਇਕ ਹੋਰ ਟਵੀਟ ਕਰਦਿਆਂ ਖਹਿਰਾ ਨੇ ਲਿਖਿਆ ਕਿ ਭਗਵੰਤ ਮਾਨ ਸਰਕਾਰ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਬਜਾਏ ਬਿਸ਼ਨੋਈ ਦੀ ਜੇਲ ‘ਚ ਹੋਈ ਇੰਟਰਵਿਊ ‘ਤੇ ਸਵਾਲ ਪੁੱਛਣ ‘ਤੇ ਕਾਰਵਾਈ ਦੀਆਂ ਧਮਕੀਆਂ ਦੇ ਕੇ ਮੀਡੀਆ, ਵਿਰੋਧੀ ਧਿਰ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਸ ਦੀ ਇੰਟਰਵਿਊ ਕਿੱਥੇ ਲਈ ਗਈ ਸੀ?
The @BhagwantMann govt instead of taking strict actions against gangsters is trying to muzzle voice of media,opposition & people by issuing threats of action for asking questions about the purported in jail interview of Bishnoi. Govt should clarify where was he interviewed taken? pic.twitter.com/98mcdW0BMk
— Sukhpal Singh Khaira (@SukhpalKhaira) March 15, 2023
ਇਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕ ਗਏ ਹਨ। ਉਹ ਮਰਹੂਮ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਉਹ ਖਤਰਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ ਹਨ। ਉਨਾਂ ਸਵਾਲ ਕੀਤਾ ਕਿ ਉਸ ਇਸ ਤਰੀਕੇ ਨਾਲ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦੇਣਗੇ? ਨਾਲ ਹੀ ਉਹਨਾਂ ਕਿਹਾ ਕਿ ਉਹ ਮੂਸੇਵਾਲਾ ਪਰਿਵਾਰ ਦੇ ਨਾਲ ਹੈ। ਉਹ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਇਨਸਾਫ਼ ਦੇਣ ਲਈ ਮਜਬੂਰ ਕਰਨਗੇ।
CM @BhagwantMann has buckled to gangsters & he is using a dreaded gangster to defame #SidhuMooseWala on pretext of "explaining" a heinous crime. Is this how he will give justice to Moosewala family? @Akali_Dal_ is with the family. We will force this govt to do justice in case. pic.twitter.com/bc9ePeRBM1
— Sukhbir Singh Badal (@officeofssbadal) March 14, 2023
ਇਕ ਹੋਰ ਟਵੀਟ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਆਪਣੀ ਹੀ ਮਿਲੀਭੁਗਤ ਤੋਂ ਧਿਆਨ ਹਟਾਉਣ ਲਈ ਸਿੱਧੂ ਮੂਸੇਵਾਲਾ ਕਤਲ ਦੇ ਸ਼ੱਕੀ ਦੀ ਇੰਟਰਵਿਊ ਦੀ ਸਹੂਲਤ ਦੇਣ ਵਾਲਾ ਸੂਬਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
State facilitating #SidhuMooseWala murder suspect's interview to divert the attention from their own complicity shows that @BhagwantMann has no moral authority to continue as Chief Minister. 2/2
— Sukhbir Singh Badal (@officeofssbadal) March 14, 2023
ਹਾਲਾਂਕਿ, ਇਸ ਭਖਦੇ ਮੁੱਦੇ ‘ਤੇ ਬਠਿੰਡਾ ਦੇ ਜੇਲ੍ਹ ਸੁਪਰਡੈਂਟ ਐਨ.ਡੀ. ਨੇਗੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਗੈਂਗਸਟਰ ਵਲੋਂ ਇਕ ਨਿੱਜੀ ਨਿਊਜ਼ ਚੈਨਲ ਨੂੰ ਦਿੱਤਾ ਗਿਆ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਹੋਰ ਜੇਲ੍ਹ ਦਾ ਨਹੀਂ ਹੈ। ਇਸ ਤੋਂ ਇਲਾਵਾ ਆਈ.ਜੀ ਜੇਲਾਂ ਆਰ.ਕੇ ਅਰੋੜਾ ਨੇ ਦੱਸਿਆ ਕਿ “ਇਹ ਅਫਵਾਹਾਂ ਫੈਲ ਰਹੀਆਂ ਹਨ ਕਿ ਇੰਟਰਵਿਊ ਬਠਿੰਡਾ ਜੇਲ ਦੇ ਅੰਦਰੋਂ ਰਿਕਾਰਡ ਕੀਤੀ ਗਈ ਸੀ, ਇਹ ਅਫਵਾਹਾਂ ਬੇਬੁਨਿਆਦ ਹਨ ਅਤੇ ਇਹ ਵੀਡਿਓ ਨਾ ਤਾਂ ਬਠਿੰਡਾ ਜੇਲ ਦੀ ਹੈ ਅਤੇ ਨਾਲ ਹੀ ਪੰਜਾਬ ਦੀ ਕਿਸੇ ਹੋਰ ਜੇਲ ਦੀ ਹੈ। ਉਨ੍ਹਾਂ ਅੱਗੇ ਕਿਹਾ, “ਇਹ ਹੋਰ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਕੈਦੀ ਇਸ ਸਮੇਂ ਬਠਿੰਡਾ ਜੇਲ੍ਹ ਦੇ ਉੱਚ ਸੁਰੱਖਿਆ ਜ਼ੋਨ ਵਿੱਚ ਸੀਮਤ ਹੈ ਜਿੱਥੇ ਉਸ ਦੀਆਂ ਗਤੀਵਿਧੀਆਂ ‘ਤੇ 24 ਘੰਟੇ ਸਖ਼ਤ ਨਿਗਰਾਨੀ ਰੱਖੀ ਜਾਂਦੀ ਹੈ।” ਆਰ ਕੇ ਅਰੋੜਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਜਾਬ ਜੇਲ੍ਹ ਪ੍ਰਸ਼ਾਸਨ ਦੇ ਅਕਸ ਨੂੰ ਖ਼ਰਾਬ ਕਰਨ ਵਾਲੀਆਂ ਝੂਠੀਆਂ ਖ਼ਬਰਾਂ ਫੈਲਾਉਂਦਾ ਫੜਿਆ ਗਿਆ ਤਾਂ ਉਸ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਵੇਖਣਾ ਹੋਣੇਗਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਉੱਠ ਰਹੇ ਸਵਾਲਾਂ ਦਾ ਜਵਾਬ ਕੋਈ ਮੰਤਰੀ ਜਾਂ ਖੁਦ ਸੀ.ਐਮ. ਮਾਨ ਦਿੰਦੇ ਹਨ ਜਾਂ ਨਹੀਂ।