ਪੰਜਾਬ : ਪੰਜਾਬ ਦੇ ਇਕ ਹੋਰ ਨੌਜਵਾਨ ਦੀ ਵਿਦੇਸ਼ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸ ਦਈਏ ਕਿ 27 ਸਾਲ ਦਾ ਪੰਜਾਬੀ ਨੌਜਵਾਨ ਕੈਨੇਫੋਰਨੀਆ ਦੇ ਇਕ ਸਟੋਰ ਉੱਤੇ ਕੰਮ ਕਰਦਾ ਸੀ, ਉਸੇ ਹੀ ਸਟੋਰ ਦੇ ਅੰਦਰ ਇਕ ਲੁਟੇਰਾ ਦਾਖਲ ਹੁੰਦਾ ਹੈ ਤੇ ਪੈਸਿਆਂ ਦੀ ਮੰਗ ਕਰਨ ਲੱਗਾ, ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਗੋਲੀ ਲੱਗਣ ਕਾਰਨ ਪ੍ਰਵੀਨ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਦੋਵੇਂ ਅਮਰੀਕਾ ਵਿੱਚ ਇੱਕੋ ਥਾਂ ’ਤੇ ਕੰਮ ਕਰਦੇ ਹਨ। ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਹਨ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ।