ਪੰਜਾਬ ਦੇ ਕਪੂਰਥਲਾ ਦੇ ਫਗਵਾੜਾ ਸਬ ਡਿਵੀਜ਼ਨ ਦੇ ਪਿੰਡ ਨਰੂੜ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਅਤੇ ਪਿੰਡ ਵਾਸੀ ਸਦਮੇ ਵਿੱਚ ਹਨ।
ਜਾਣਕਾਰੀ ਅਨੁਸਾਰ ਪਿੰਡ ਨਰੂੜ ਦਾ ਨੌਜਵਾਨ ਮਨਪ੍ਰੀਤ ਸਿੰਘ (23 ਸਾਲ) ਪੁੱਤਰ ਬਲਵਾਨ ਸਿੰਘ ਆਪਣੇ ਉੱਜਵਲ ਭਵਿੱਖ ਲਈ ਕੁਝ ਸਮਾਂ ਪਹਿਲਾਂ ਇਟਲੀ ਗਿਆ ਸੀ। ਹਾਲ ਹੀ ‘ਚ ਮਨਪ੍ਰੀਤ ਸਿੰਘ ਆਪਣੀ ਕਾਰ ‘ਚ ਇਟਲੀ ਦੇ ਫੋਰਟ ਸ਼ਹਿਰ ਨੇੜੇ ਤੋਂ ਲੰਘ ਰਿਹਾ ਸੀ ਕਿ ਅਚਾਨਕ ਕਾਰ ਬੇਕਾਬੂ ਹੋ ਕੇ ਫੁੱਟਪਾਥ ‘ਤੇ ਜਾ ਕੇ ਕੰਧ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਮਨਪ੍ਰੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।
ਮਨਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਨਰੂੜ ਵਿੱਚ ਉਸ ਦੇ ਪਰਿਵਾਰ ਅਤੇ ਜਾਣ-ਪਛਾਣ ਵਾਲਿਆਂ ਵਿੱਚ ਸੋਗ ਦੀ ਲਹਿਰ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।