ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ 17 ਮਹੀਨਿਆਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਥਾਪਨ ਨੇ ਕੀਤਾ ਹੈ। ਸਚਿਨ ਨੇ ਮੂਸੇਵਾਲਾ ਦੇ ਕਤਲ ਦਾ ਕਾਰਨ ਅਤੇ ਮੌਤ ਦੀ ਤਰੀਕ ਤੈਅ ਹੋਣ ਦਾ ਸਮਾਂ ਵੀ ਦੱਸਿਆ ਹੈ।
ਸਚਿਨ ਅਨੁਸਾਰ 2021 ਵਿੱਚ ਕਬੱਡੀ ਕੱਪ ਹੋਇਆ ਸੀ।ਇਹ ਸਮਾਗਮ ਮੂਸੇਵਾਲਾ ਦੇ ਕਤਲ ਦਾ ਕਾਰਨ ਬਣਿਆ। ਇਹ ਸਮਾਗਮ ਬੰਬੀਹਾ ਗੈਂਗ ਵੱਲੋਂ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਹੀ ਕਤਲ ਦੀ ਸਾਜ਼ਿਸ਼ ਰਚੀ ਗਈ। ਸਚਿਨ ਨੇ ਕਿਹਾ ਕਿ ਉਹ ਇਸ ਦੌਰਾਨ ਜੇਲ੍ਹ ਵਿੱਚ ਸੀ ਪਰ ਉਸ ਨੂੰ ਪਤਾ ਲੱਗ ਗਿਆ ਸੀ ਕਿ ਮੂਸੇਵਾਲਾ ਦਾ ਕਤਲ ਕਰ ਦਿੱਤਾ ਜਾਵੇਗਾ।
ਬੰਬੀਹਾ ਗੈਂਗ ਨੇ ਕਬੱਡੀ ਕੱਪ ਕਰਵਾਇਆ ਸੀ।
ਸਚਿਨ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਮਾਨਸਾ ਪੁਲਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ। ਸਚਿਨ ਥਾਪਨ ਨੇ ਦੱਸਿਆ ਕਿ ਉਹ ਅਗਸਤ 2021 ਵਿੱਚ ਲਾਰੈਂਸ ਬਿਸ਼ਨੋਈ ਦੇ ਨਾਲ ਰਾਜਸਥਾਨ ਦੀ ਅਜਮੇਰ ਜੇਲ੍ਹ ਵਿੱਚ ਬੰਦ ਸੀ।ਉਸ ਦੌਰਾਨ ਪੰਜਾਬ ਵਿੱਚ ਕਬੱਡੀ ਕੱਪ ਕਰਵਾਇਆ ਜਾਣਾ ਸੀ। ਇਹ ਕਬੱਡੀ ਕੱਪ ਬੰਬੀਹਾ ਗੈਂਗ ਵੱਲੋਂ ਕਰਵਾਇਆ ਜਾ ਰਿਹਾ ਸੀ।
ਲਾਰੈਂਸ ਨੇ ਮੂਸੇਵਾਲਾ ਨੂੰ ਫੋਨ ‘ਤੇ ਕਿਹਾ ਸੀ ਕਿ ਉਹ ਇਸ ਕੱਪ ‘ਤੇ ਨਾ ਜਾਣ। ਲਾਰੈਂਸ ਦੇ ਇਨਕਾਰ ਦੇ ਬਾਵਜੂਦ ਸਿੱਧੂ ਮੂਸੇਵਾਲਾ ਉੱਥੇ ਗਿਆ। ਬਾਅਦ ਵਿਚ ਲਾਰੈਂਸ ਨੇ ਮੂਸੇਵਾਲਾ ਨੂੰ ਫ਼ੋਨ ‘ਤੇ ਪੁੱਛਿਆ ਕਿ ਉਹ ਉਸ ਦੇ ਇਨਕਾਰ ਕਰਨ ਦੇ ਬਾਵਜੂਦ ਉੱਥੇ ਕਿਉਂ ਗਿਆ। ਪੁਲਿਸ ਸੂਤਰਾਂ ਅਨੁਸਾਰ ਸਚਿਨ ਥਾਪਨ ਨੇ ਦੱਸਿਆ ਕਿ ਲਾਰੇਂਸ ਨੇ ਮੂਸੇਵਾਲਾ ਨਾਲ ਦੁਰਵਿਵਹਾਰ ਕੀਤਾ, ਮੂਸੇਵਾਲਾ ਨੇ ਵੀ ਉਸੇ ਤਰ੍ਹਾਂ ਲਾਰੇਂਸ ਨੂੰ ਜਵਾਬ ਦਿੱਤਾ।
ਮੂਸੇਵਾਲਾ ਦਾ ਕਤਲ 2022 ਵਿੱਚ ਹੋਇਆ ਸੀ
ਦੱਸ ਦੇਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਅੰਨ੍ਹੇਵਾਹ ਗੋਲੀਬਾਰੀ ਕਰਕੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਬਾਅਦ ਵਿੱਚ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਪੁਲੀਸ ਨੇ ਇਸ ਮਾਮਲੇ ਵਿੱਚ 30 ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਾਨਸਾ ਦੇ ਐਸਐਸਪੀ ਡਾ: ਨਾਨਕ ਸਿੰਘ ਨੇ ਕਿਹਾ ਕਿ ਮਾਮਲਾ ਹਾਲੇ ਜਾਂਚ ਦਾ ਵਿਸ਼ਾ ਹੈ। ਕੁਝ ਵੀ ਕਹਿਣਾ ਉਚਿਤ ਨਹੀਂ ਹੋਵੇਗਾ।