ਸ਼ਨੀਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਸ ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਸਬੰਧੀ ਫੈਸਲੇ ਲਏ ਜਾਣਗੇ। ਇਸ ਤੋਂ ਇਲਾਵਾ ਨਵੇਂ ਮੈਡੀਕਲ ਕਾਲਜ ਖੋਲ੍ਹਣ ਬਾਰੇ ਵੀ ਚਰਚਾ ਹੋਵੇਗੀ।
ਮੀਟਿੰਗ ਸਵੇਰੇ 11 ਵਜੇ ਤੋਂ ਹੋਵੇਗੀ। ਮੀਟਿੰਗ ਦਾ ਏਜੰਡਾ ਪਹਿਲਾਂ ਹੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਭੇਜਿਆ ਜਾ ਚੁੱਕਾ ਹੈ।