ਪੰਜਾਬ ‘ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਸਵੇਰੇ-ਸ਼ਾਮ ਠੰਢ ਮਹਿਸੂਸ ਹੋਣ ਲੱਗੀ ਹੈ। ਪਿਛਲੇ ਦਿਨੀਂ ਪਏ ਮੀਂਹ ਨੇ ਦਿਨ ਵੇਲੇ ਵੀ ਗਰਮੀ ਦਾ ਅਹਿਸਾਸ ਘਟਾ ਦਿੱਤਾ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 4-5 ਦਿਨਾਂ ‘ਚ ਸੂਬੇ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਖੇਤਾਂ ਨਾਲ ਸਬੰਧਤ ਕੰਮ ਜਾਰੀ ਰੱਖਣ।