ਸੰਗਰੂਰਃ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਆਂਗਣਵਾੜੀ ਵਰਕਰਾਂ ਨਾਲ ਪੁਲਿਸ ਨੇ ਧੱਕਾ-ਮੁੱਕੀ ਕੀਤੀ ਹੈ। ਆਂਗਣਵਾੜੀ ਯੂਨੀਅਨ ਸੀਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਖੇ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ। ਦੱਸ ਦਈਏ ਕਿ ਪੰਜਾਬ ਭਰ ਤੋਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਇੱਥੇ ਪਹੁੰਚੀਆਂ ਸਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ 12 ਤੋਂ 3 ਵਜੇ ਤੱਕ ਧਰਨਾ ਦੇ ਰਹੀਆਂ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਕੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਝੜਪ ਹੋ ਗਈ।