ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀ 2 ਮਾਰਚ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਵਿਖੇ ਗ੍ਰਹਿ ਮੰਤਰੀ ਸ਼ਾਹ ਦੀ ਰਿਹਾਇਸ਼ ਵਿਖੇ ਹੋਈ ਹੈ। ਇਸ ਮੁਲਾਕਾਤ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ…ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ…
ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ…
ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ…— Bhagwant Mann (@BhagwantMann) March 2, 2023
ਟਵੀਟ ਕਰਦਿਆਂ CM ਨੇ ਲਿਖਿਆ, “ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਰਡਰ ‘ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ ‘ਤੇ ਚਰਚਾ ਕੀਤੀ ਗਈ ਹੈ। ਨਾਲ ਹੀ ਸਰਹੱਦ ‘ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ ਗਿਆ ਹੈ। ਨਾਲ ਹੀ ਉਹਨਾ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਕਾਨੂੰਨ ਵਿਵਸਥਾ ਦੇ ਮਸਲੇ ‘ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਵੱਲੋਂ ਅਮਿਤ ਸ਼ਾਹ ਨਾਲ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤਕਰਨ ਲਈ ਕੇਂਦਰੀ ਅਤੇ ਰਾਜ ਏਜੰਸੀਆਂ ਵਿਚਕਾਰ ਤਾਲਮੇਲ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਹਨ।