ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਹੋਈ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਅਗਵਾਈ ‘ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ ‘ਚ ਹਿੱਸਾ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ।
ਮੁੱਖ ਮੰਤਰੀ ਨੇ ਇਸ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਬੀਤੇ ਸਮੇਂ ਦੌਰਾਨ ਪੰਜਾਬ ਵੱਲੋਂ 1000 ਕਿੱਲੋ ਨਸ਼ਾ ਜ਼ਬਤ ਕੀਤਾ ਗਿਆ ਹੈ, ਜਦੋਂ ਕਿ 22 ਹਜ਼ਾਰ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਚਾਇਤਾਂ ਦੀ ਮਦਦ ਨਾਲ ਨਸ਼ਾ ਮੁਕਤੀ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਦੀ ਅਗਵਾਈ 'ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ 'ਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ…
* ਅਸੀਂ 1000 ਕਿਲੋ ਹੈਰੋਇਨ ਜ਼ਬਤ ਕੀਤੀ ਹੈ
* 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੇ ਹਾਂ
*… pic.twitter.com/ViSSr0LYUe— Bhagwant Mann (@BhagwantMann) July 17, 2023
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਡਰੋਨ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਐੱਨ. ਡੀ. ਪੀ. ਐੱਸ. ਐਕਟ ‘ਚ ਸੋਧ ਕਰਦੇ ਹੋਏ ਉਸ ਨੂੰ ਸਖ਼ਤ ਕਰਨ ਦੀ ਅਪੀਲ ਵੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਇਸ ਦੌਰਾਨ ਪਾਕਿਸਤਾਨ ਵੱਲੋਂ ਆ ਰਹੀ ਡਰੱਗ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ‘ਚ ਫੈਲੇ ਤਸਕਰਾਂ ਦੇ ਨੈੱਟਵਰਕ ਬਾਰੇ ਵੀ ਆਪਣੀ ਗੱਲ ਰੱਖੀ।