ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਅੱਗ ਲੱਗ ਗਈ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਸਿਵਲ ਡਿਫੈਂਸ ਵਿਭਾਗ ਦੇ ਸੰਜੀਵ ਕੋਹਲੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਅੱਗ ਲੱਗ ਗਈ ਹੈ।
#WATCH | Chandigarh: Visuals from the PGI’s Nehru Hospital where a fire broke out. Fire tenders are present at the spot. pic.twitter.com/rNST7SZtNd
— ANI (@ANI) October 9, 2023
ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਹੁਣ ਕਾਬੂ ਹੇਠ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਸਪਤਾਲ ਦੇ ਅੰਦਰ ਮੌਜੂਦ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ।