ਸਤਲੁਜ ਦਰਿਆ ਦੇ ਪਾਣੀ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਡੇਢ ਦਰਜਨ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਪਿੰਡਾਂ ਦਾ ਇਲਾਕੇ ਨਾਲੋਂ ਸੰਪਰਕ ਟੁੱਟ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਮਗਰੋਂ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।
ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਬੰਦ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਮੁਤਾਬਕ ਜ਼ਿਲ੍ਹੇ ਵਿਚ 37 ਵਿੱਦਿਅਕ ਸੰਸਥਾਵਾਂ 18 ਅਗਸਤ ਤੱਕ ਬੰਦ ਕਰ ਦਿੱਤੀਆਂ ਗਈਆਂ।
ਇਸ ਵਿਚ ਨੰਗਲ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਲਾਕੇ ਦੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ। ਮਿਲੀ ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ।