ਕੈਨੇਡਾ ਵਿੱਚ ਮਾਰੇ ਗਏ ਗੈਂਗਸਟਰ ਸੁੱਖਾ ਦੁੱਨੇਕੇ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਫੇਸਬੁੱਕ ‘ਤੇ ਪੋਸਟ ਸ਼ੇਅਰ ਕਰਕੇ ਬਿਸ਼ਨੋਈ ਗਰੁੱਪ ਨੇ ਕਿਹਾ ਕਿ ਸੁੱਖਾ ਨੰਗਲ ਅੰਬੀਆ ਅਤੇ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ ਹੈ। ਪੋਸਟ ਦੇ ਅੰਤ ਵਿੱਚ ਲਿਖਿਆ ਹੈ ਕਿ ਜਿਹੜੇ ਵੀ ਰਹਿ ਗਏ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਾਰਿਆਂ ਦੀ ਗਿਣਤੀ ਕੀਤੀ ਜਾਵੇਗੀ। ਸੁੱਖਾ ਬੰਬੀਹਾ ਗੈਂਗ ਦਾ ਮੁਖੀ ਬਣ ਰਿਹਾ ਸੀ।
ਪੰਜਾਬ ਦੇ ਬਦਨਾਮ ਗੈਂਗਸਟਰ ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ ਦੀ ਕੈਨੇਡਾ ਦੇ ਵਿਨੀਪੈਗ ‘ਚ ਬੁੱਧਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਕੈਨੇਡਾ ‘ਚ ਹੀ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਗੈਂਗਸਟਰ ਸੁੱਖਾ ਦੁੱਨੇਕੇ ਪੰਜਾਬ ਵਿੱਚ ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ ਅਤੇ ਉਹ ਪੰਜਾਬ ਛੱਡ ਕੇ ਇਸ ਸਮੇਂ ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਸੁੱਖਾ ਦਾ ਨਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਕੇਸ ਵਿੱਚ ਵੀ ਆਇਆ ਸੀ। ਸੁੱਖਾ ਨੇ ਕੈਨੇਡਾ ਤੋਂ ਹੀ ਸ਼ੂਟਰਾਂ ਦਾ ਇੰਤਜ਼ਾਮ ਕੀਤਾ ਸੀ।