ਪੰਜਾਬ ਵਿਚ ਬਾਰਸ਼ ਦਾ ਦੌਰ ਮੁੜ ਸ਼ੁਰੂ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਇਸ ਸਬੰਧੀ ਨਵੀਂ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਅਗਲੇ ਸੱਤ ਦਿਨ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ (INDIA METEOROLOGICAL DEPARTMENT) ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ ਸੱਤ ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਵਿਚ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਚੰਡੀਗੜ੍ਹ ਵਿਚ ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦੇ ਨਾਲ-ਨਾਲ ਭਾਰੀ ਬਾਰਸ਼ ਦੀ ਸੰਭਾਵਨਾ ਹੈ।