<h3>ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇਰ ਰਾਤ ਜਗਰਾਉਂ ਦੇ ਪਿੰਡ ਬਹਾਦਰਕੇ ਪੁੱਜੇ। ਰਵਨੀਤ ਬਿੱਟੂ ਨੂੰ ਕਈ ਦਿਨਾਂ ਤੋਂ ਸੂਚਨਾ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਦੇਰ ਰਾਤ ਬਿੱਟੂ ਨੇ ਮੌਕੇ ’ਤੇ ਪਹੁੰਚ ਕੇ ਮਾਈਨਿੰਗ ਵਾਲੀ ਥਾਂ ਦੇਖੀ। ਬਿੱਟੂ ਨੇ ਕਿਹਾ ਕਿ ਇਸ ਜਗ੍ਹਾ ‘ਤੇ ਆ ਕੇ ਮੈਂ ਖੁਦ ਹੈਰਾਨ ਹਾਂ ਕਿ ਇੱਥੇ ਇੰਨੇ ਵੱਡੇ ਪੱਧਰ ‘ਤੇ ਰੇਤ ਦਾ ਕਾਲਾ ਕਾਰੋਬਾਰ ਹੋ ਰਿਹਾ ਹੈ।ਇਹ ਮਾਈਨਿੰਗ ਸਤਲੁਜ ਦਰਿਆ ਵਿੱਚ ਹੋ ਰਹੀ ਹੈ।</h3> <h3>ਰਵਨੀਤ ਬਿੱਟੂ ਨੇ ਦੱਸਿਆ ਕਿ ਮੌਕਾ ਦੇਖ ਕੇ ਪਤਾ ਲੱਗਾ ਹੈ ਕਿ ਇੱਥੋਂ ਲੋਕਲ ਟਰਾਲੀਆਂ ਆਦਿ ਭਰ ਕੇ ਚੱਲ ਰਹੀਆਂ ਹਨ।ਪੰਜਾਬ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਬਿੱਟੂ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਸਾਡੀਆਂ ਗੱਡੀਆਂ ਆ ਰਹੀਆਂ ਹਨ।</h3> <h3>ਇਨ੍ਹਾਂ ਲੋਕਾਂ ਨੇ ਸੜਕ ਜਾਮ ਕਰਨ ਲਈ ਸੜਕ ‘ਤੇ ਮਿੱਟੀ ਦੇ ਵੱਡੇ-ਵੱਡੇ ਢੇਰ ਲਗਾ ਦਿੱਤੇ ਤਾਂ ਜੋ ਅਸੀਂ ਉਨ੍ਹਾਂ ਦਾ ਪਿੱਛਾ ਨਾ ਕਰ ਸਕੀਏ। ਬਿੱਟੂ ਨੇ ਕਿਹਾ ਕਿ ਮੰਤਰੀ ਹਰਜੋਤ ਸਿੰਘ ਬੈਂਸ ਜ਼ਰੂਰ ਇੱਥੇ ਆ ਕੇ ਮੌਕਾ ਦੇਖਣ। ਜੇਕਰ ‘ਆਪ’ ਸਰਕਾਰ ਬਦਲਾਅ ਦੀ ਗੱਲ ਕਰਦੀ ਹੈ ਤਾਂ ਇੱਕ ਵਾਰ ਮੰਤਰੀ ਜ਼ਰੂਰ ਰਾਤ ਨੂੰ ਇੱਥੇ ਆ ਕੇ ਦੇਖ ਲੈਣ ਕਿ ਇੱਥੇ ਕਿਵੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਅੱਧੀ ਰਾਤ ਨੂੰ ਰੇਤ ਦੀਆਂ ਟਰਾਲੀਆਂ ਭਰਨ ਦੀ ਮਨਜੂਰੀ ਕੌਣ ਦੇ ਰਿਹਾ ਹੈ।</h3>