ਪੰਜਾਬ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਸਾਰੇ ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ।
ਇਸ ਦੌਰਾਨ ਹੈਰਾਨੀ ਉਸ ਵਕਤ ਹੋਈ ਜਦੋਂ ਮਾਨਸਾ ਅਦਾਲਤ ਵਿੱਚ ਕਿਸੇ ਦੀ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਤੇ ਫ਼ਿਜ਼ੀਕਲ ਤੌਰ ‘ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ ‘ਤੇ ਅਦਾਲਤ ਨੇ ਹੁਕਮ ਸੁਣਾਉਂਦੇ ਹੋਏ ਸਾਰੇ ਮੁਲਜ਼ਮਾਂ ਨੂੰ 27 ਜੁਲਾਈ ਨੂੰ ਪੇਸ਼ ਕਰਨ ਲਈ ਕਿਹਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ ਕੀ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੇਸ਼ੀ ਦੌਰਾਨ ਕਿਸੇ ਵੀ ਮੁਲਜ਼ਮ ਨੂੰ ਪੇਸ਼ ਨਹੀਂ ਕੀਤਾ ਗਿਆ।
ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਇਨਸਾਫ ਹਾਲੇ ਤੱਕ ਅਧੂਰਾ ਹੈ। ਪੁਲਿਸ ਨੇ ਇਸ ਤੋਂ ਪਹਿਲੀ ਪੇਸ਼ੀ ਵਿੱਚ ਵੀ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਨਹੀਂ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਹੁਕਮ ਜਾਰੀ ਕੀਤਾ ਸੀ ਕਿ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇ।