ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈੰਪੀਅਨਸ਼ਿਪ ਦਾ ਫਾਈਨਲ ਮੈਚ 4-3 ਨਾਲ ਜਿੱਤ ਕੇ ਟਰਾਫੀ ’ਤੇ ਕਬਜ਼ਾ ਕੀਤਾ। ਇਸ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ- ਮਾਣ ਹੈ ਕਿ ਟੀਮ ਵਿੱਚ ਚੰਗੀ ਖੇਡ ਦਿਖਾਉਣ ਵਾਲੇ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ- ‘ਚੱਕ ਦੇ ਇੰਡੀਆ’।
ਹਾਕੀ ਏਸ਼ੀਅਨ ਚੈੰਪੀਅਨਸ਼ਿਪ ‘ਚ ਭਾਰਤ ਦੁਆਰਾ ਮਲੇਸ਼ੀਆ ਨੂੰ 4-3 ਨਾਲ ਹਰਾਉਣ ‘ਤੇ ਨਾਲ ਹੀ ਚੈਂਪੀਅਨ ਟਰਾਫ਼ੀ ਜਿੱਤਣ ‘ਤੇ ਬਹੁਤ ਬਹੁਤ ਮੁਬਾਰਕਬਾਦ ਦਿੰਦਾ ਹਾਂ…ਮਾਣ ਵਾਲੀ ਗੱਲ ਹੈ ਕਿ ਟੀਮ ‘ਚ ਬਹੁ ਪੱਖੀ ਖਿਡਾਰੀ ਪੰਜਾਬ ਦੇ ਸਨ ਤੇ ਬਾਕਮਾਲ ਖੇਡ ਵਿਖਾਈ..ਪੂਰੀ ਟੀਮ ਤੇ ਕੋਚ ਸਾਹਿਬਾਨ ਨੂੰ ਬਹੁਤ ਬਹੁਤ ਮੁਬਾਰਕਬਾਦ…ਚੱਕਦੇ ਇੰਡੀਆ 🇮🇳🥇 pic.twitter.com/A8Ygdmt5Yj
— Bhagwant Mann (@BhagwantMann) August 13, 2023
ਸੀਐਮ ਮਾਨ ਨੇ ਪੂਰੀ ਟੀਮ ਅਤੇ ਕੋਚ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਭਾਰਤੀ ਹਾਕੀ ਟੀਮ ਨੂੰ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ‘ਤੇ ਵਧਾਈ ਦਿੱਤੀ ਹੈ। ਨੇ ਕਿਹਾ ਕਿ ਚੇਨਈ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤੀ ਟੀਮ ਪਹਿਲਾਂ 1-3 ਨਾਲ ਪਿੱਛੇ ਸੀ। ਪਰ ਫਿਰ ਜ਼ਬਰਦਸਤ ਵਾਪਸੀ ਕਰਦੇ ਹੋਏ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਖਿਤਾਬ ਜਿੱਤ ਲਿਆ।
ਚੱਕ ਦੇ ਇੰਡੀਆ ..
ਭਾਰਤੀ ਹਾਕੀ ਟੀਮ ਨੂੰ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਉੱਤੇ ਮੁਬਾਰਕਾਂ। ਚੇਨਈ ਵਿਖੇ ਖੇਡੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ 1-3 ਨਾਲ ਪਿਛੜਨ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦਿਆਂ 4-3 ਨਾਲ ਮਲੇਸ਼ੀਆ ਨੂੰ ਹਰਾ ਕੇ ਖਿਤਾਬ ਜਿੱਤਿਆ। ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ… pic.twitter.com/IE3EujZsGO— Gurmeet Singh Meet Hayer (@meet_hayer) August 12, 2023
ਇਨ੍ਹਾਂ ਖਿਡਾਰੀਆਂ ਨੇ ਗੋਲ ਕੀਤੇ
ਭਾਰਤੀ ਟੀਮ ਲਈ ਕਪਤਾਨ ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ ਅਤੇ ਜੁਗਰਾਜ ਸਿੰਘ ਨੇ ਗੋਲ ਕੀਤੇ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਜੇਤੂ ਰਹੀ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਹ ਸਮੁੱਚੀ ਟੀਮ ਦੇ ਸਾਂਝੇ ਯਤਨਾਂ ਦੀ ਜਿੱਤ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਟੀਮ ਦੀ ਇਹ ਜਿੱਤ ਦਾ ਸਿਲਸਿਲਾ ਇਸ ਸਾਲ ਏਸ਼ੀਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਉਲੰਪਿਕ ਖੇਡਾਂ ਤੱਕ ਜਾਰੀ ਰਹੇਗਾ।
ਪੰਜਾਬ ਕਾਂਗਰਸ, ਪੰਜਾਬ ਭਾਜਪਾ ਅਤੇ ਅਕਾਲੀ ਦਲ ਨੇ ਵੀ ਭਾਰਤੀ ਹਾਕੀ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਪ੍ਰਧਾਨਾਂ ਨੇ ਟਵੀਟ ਕਰਕੇ ਟੀਮ ਇੰਡੀਆ ਨੂੰ ਦੇਸ਼ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਹੈ।