ਫਗਵਾੜਾ ‘ਚ ਵਿਜੀਲੈਂਸ ਬਿਊਰੋ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਘਰ ‘ਤੇ ਛਾਪਾ ਮਾਰਿਆ। ਸੂਤਰਾਂ ਅਨੁਸਾਰ ਵਿਜੀਲੈਂਸ ਦੀ ਟੀਮ ਜਰਨੈਲ ਸਿੰਘ ਵਾਹਦ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਨਾਲ ਲੈ ਗਈ ਹੈ।
ਫਿਲਹਾਲ ਇਨ੍ਹਾਂ ਤਿੰਨਾਂ ਨੂੰ ਕਿੱਥੇ ਲਿਜਾਇਆ ਗਿਆ, ਇਸ ਬਾਰੇ ਨਾ ਤਾਂ ਕੋਈ ਅਧਿਕਾਰੀ ਕੁਝ ਕਹਿਣ ਨੂੰ ਤਿਆਰ ਹੈ ਅਤੇ ਨਾ ਹੀ ਅਕਾਲੀ ਦਲ ਦੇ ਆਗੂਆਂ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ।